ਯਸ਼ਾਯਾਹ 66

ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ,” ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਾਹਵੇਹ ਆਖਦਾ ਹੈ।

Isaiah 66:23 (UKJV) And it shall come to pass, that from one new moon to another, and from one sabbath to another, shall all flesh come to worship before me, says the LORD.

21ਅਤੇ ਮੈਂ ਉਨ੍ਹਾਂ ਵਿੱਚੋਂ ਕਈਆਂ ਨੂੰ ਜਾਜਕ ਅਤੇ ਲੇਵੀ ਬਣਨ ਲਈ ਵੀ ਚੁਣਾਂਗਾ,” ਯਾਹਵੇਹ ਆਖਦਾ ਹੈ।

22“ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਜੋ ਮੈਂ ਬਣਾਵਾਂਗਾ ਮੇਰੇ ਅੱਗੇ ਕਾਇਮ ਰਹਿਣਗੇ,” ਯਾਹਵੇਹ ਆਖਦਾ ਹੈ, “ਉਸੇ ਤਰ੍ਹਾਂ ਤੁਹਾਡਾ ਨਾਮ ਅਤੇ ਉੱਤਰਾਧਿਕਾਰੀ ਕਾਇਮ ਰਹਿਣਗੇ।

23ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ,” ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਾਹਵੇਹ ਆਖਦਾ ਹੈ।

24“ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਹੀਂ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.