2ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ, ਅਤੇ ਇਸ ਤਰ੍ਹਾਂ ਹੋਂਦ ਵਿੱਚ ਆਏ?” ਯਾਹਵੇਹ ਦਾ ਵਾਕ ਹੈ। “ਇਹ ਉਹ ਹਨ ਜਿਨ੍ਹਾਂ ਨੂੰ ਮੈਂ ਮਿਹਰਬਾਨੀ ਨਾਲ ਵੇਖਦਾ ਹਾਂ: ਉਹ ਜਿਹੜੇ ਨਿਮਰ ਹਨ ਅਤੇ ਆਤਮਾ ਵਿੱਚ ਪਛਤਾਏ ਹਨ, ਅਤੇ ਜੋ ਮੇਰੇ ਬਚਨ ਤੋਂ ਕੰਬਦੇ ਹਨ।
3ਪਰ ਜਿਹੜਾ ਬਲਦ ਦੀ ਬਲੀ ਚੜ੍ਹਾਉਂਦਾ ਹੈ, ਉਸ ਵਰਗਾ ਹੈ ਜੋ ਇੱਕ ਮਨੁੱਖ ਨੂੰ ਮਾਰਦਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ।
4ਇਸ ਲਈ ਮੈਂ ਵੀ ਉਨ੍ਹਾਂ ਨਾਲ ਕਠੋਰ ਸਲੂਕ ਕਰਾਂਗਾ ਅਤੇ ਉਨ੍ਹਾਂ ਉੱਤੇ ਉਹ ਲਿਆਵਾਂਗਾ ਜਿਸ ਤੋਂ ਉਹ ਡਰਦੇ ਹਨ। ਕਿਉਂਕਿ ਜਦੋਂ ਮੈਂ ਪੁਕਾਰਿਆ ਤਾਂ, ਕਿਸੇ ਨੇ ਉੱਤਰ ਨਾ ਦਿੱਤਾ। ਜਦੋਂ ਮੈਂ ਬੋਲਿਆਂ ਕਿਸੇ ਨੇ ਨਾ ਸੁਣਿਆ ਉਨ੍ਹਾਂ ਨੇ ਮੇਰੀ ਨਿਗਾਹ ਵਿੱਚ ਬੁਰਿਆਈ ਕੀਤੀ, ਅਤੇ ਉਹ ਚੁਣਿਆ ਜੋ ਮੈਨੂੰ ਨਾਰਾਜ਼ ਕਰਦਾ ਹੈ।”
5ਤੁਸੀਂ ਜੋ ਯਾਹਵੇਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ: “ਤੁਹਾਡੇ ਆਪਣੇ ਲੋਕ ਜੋ ਤੁਹਾਨੂੰ ਨਫ਼ਰਤ ਕਰਦੇ ਹਨ, ਅਤੇ ਮੇਰੇ ਨਾਮ ਦੇ ਕਾਰਨ ਤੁਹਾਨੂੰ ਵੱਖ ਕਰਦੇ ਹਨ, ਨੇ ਕਿਹਾ ਹੈ, ‘ਯਾਹਵੇਹ ਦੀ ਵਡਿਆਈ ਹੋਵੇ, ਤਾਂ ਜੋ ਅਸੀਂ ਤੁਹਾਡੀ ਖੁਸ਼ੀ ਵੇਖੀਏ।’ ਤਾਂ ਵੀ ਉਹ ਸ਼ਰਮਸਾਰ ਹੋਣਗੇ।
6ਸ਼ਹਿਰ ਵਿੱਚੋਂ ਉਸ ਰੌਲੇ ਨੂੰ ਸੁਣੋ, ਹੈਕਲ ਵਿੱਚੋਂ ਉਹ ਰੌਲਾ ਸੁਣੋ! ਇਹ ਯਾਹਵੇਹ ਦੀ ਆਵਾਜ਼ ਹੈ ਜੋ ਆਪਣੇ ਦੁਸ਼ਮਣਾਂ ਨੂੰ ਉਹ ਸਭ ਕੁਝ ਦੇ ਰਿਹਾ ਹੈ ਜਿਸ ਦੇ ਉਹ ਹੱਕਦਾਰ ਹਨ।