ਯਸ਼ਾਯਾਹ 66

ਤੁਸੀਂ ਜੋ ਯਾਹਵੇਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ: “ਤੁਹਾਡੇ ਆਪਣੇ ਲੋਕ ਜੋ ਤੁਹਾਨੂੰ ਨਫ਼ਰਤ ਕਰਦੇ ਹਨ, ਅਤੇ ਮੇਰੇ ਨਾਮ ਦੇ ਕਾਰਨ ਤੁਹਾਨੂੰ ਵੱਖ ਕਰਦੇ ਹਨ, ਨੇ ਕਿਹਾ ਹੈ, ‘ਯਾਹਵੇਹ ਦੀ ਵਡਿਆਈ ਹੋਵੇ, ਤਾਂ ਜੋ ਅਸੀਂ ਤੁਹਾਡੀ ਖੁਸ਼ੀ ਵੇਖੀਏ।’ ਤਾਂ ਵੀ ਉਹ ਸ਼ਰਮਸਾਰ ਹੋਣਗੇ।

Isaiah 66:5 (UKJV) Hear the word of the LORD, all of you that tremble at his word; Your brethren that hated you, that cast you out for my name's sake, said, Let the LORD be glorified: but he shall appear to your joy, and they shall be ashamed.

3ਪਰ ਜਿਹੜਾ ਬਲਦ ਦੀ ਬਲੀ ਚੜ੍ਹਾਉਂਦਾ ਹੈ, ਉਸ ਵਰਗਾ ਹੈ ਜੋ ਇੱਕ ਮਨੁੱਖ ਨੂੰ ਮਾਰਦਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ।

4ਇਸ ਲਈ ਮੈਂ ਵੀ ਉਨ੍ਹਾਂ ਨਾਲ ਕਠੋਰ ਸਲੂਕ ਕਰਾਂਗਾ ਅਤੇ ਉਨ੍ਹਾਂ ਉੱਤੇ ਉਹ ਲਿਆਵਾਂਗਾ ਜਿਸ ਤੋਂ ਉਹ ਡਰਦੇ ਹਨ। ਕਿਉਂਕਿ ਜਦੋਂ ਮੈਂ ਪੁਕਾਰਿਆ ਤਾਂ, ਕਿਸੇ ਨੇ ਉੱਤਰ ਨਾ ਦਿੱਤਾ। ਜਦੋਂ ਮੈਂ ਬੋਲਿਆਂ ਕਿਸੇ ਨੇ ਨਾ ਸੁਣਿਆ ਉਨ੍ਹਾਂ ਨੇ ਮੇਰੀ ਨਿਗਾਹ ਵਿੱਚ ਬੁਰਿਆਈ ਕੀਤੀ, ਅਤੇ ਉਹ ਚੁਣਿਆ ਜੋ ਮੈਨੂੰ ਨਾਰਾਜ਼ ਕਰਦਾ ਹੈ।”

5ਤੁਸੀਂ ਜੋ ਯਾਹਵੇਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ: “ਤੁਹਾਡੇ ਆਪਣੇ ਲੋਕ ਜੋ ਤੁਹਾਨੂੰ ਨਫ਼ਰਤ ਕਰਦੇ ਹਨ, ਅਤੇ ਮੇਰੇ ਨਾਮ ਦੇ ਕਾਰਨ ਤੁਹਾਨੂੰ ਵੱਖ ਕਰਦੇ ਹਨ, ਨੇ ਕਿਹਾ ਹੈ, ‘ਯਾਹਵੇਹ ਦੀ ਵਡਿਆਈ ਹੋਵੇ, ਤਾਂ ਜੋ ਅਸੀਂ ਤੁਹਾਡੀ ਖੁਸ਼ੀ ਵੇਖੀਏ।’ ਤਾਂ ਵੀ ਉਹ ਸ਼ਰਮਸਾਰ ਹੋਣਗੇ।

6ਸ਼ਹਿਰ ਵਿੱਚੋਂ ਉਸ ਰੌਲੇ ਨੂੰ ਸੁਣੋ, ਹੈਕਲ ਵਿੱਚੋਂ ਉਹ ਰੌਲਾ ਸੁਣੋ! ਇਹ ਯਾਹਵੇਹ ਦੀ ਆਵਾਜ਼ ਹੈ ਜੋ ਆਪਣੇ ਦੁਸ਼ਮਣਾਂ ਨੂੰ ਉਹ ਸਭ ਕੁਝ ਦੇ ਰਿਹਾ ਹੈ ਜਿਸ ਦੇ ਉਹ ਹੱਕਦਾਰ ਹਨ।

7“ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.