ਯਸ਼ਾਯਾਹ 66

ਯਾਹਵੇਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ?” ਤੇਰਾ ਪਰਮੇਸ਼ਵਰ ਆਖਦਾ ਹੈ।

Isaiah 66:9 (UKJV) Shall I bring to the birth, and not cause to bring forth? says the LORD: shall I cause to bring forth, and shut the womb? says your God.

7“ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ।

8ਇਹੋ ਜਿਹੀਆਂ ਗੱਲਾਂ ਕਿਸ ਨੇ ਸੁਣੀਆਂ ਹਨ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ, ਜਿੰਨੀ ਜਲਦੀ ਉਹ ਆਪਣੇ ਬੱਚਿਆਂ ਨੂੰ ਜਨਮ ਦਿੰਦੀ ਹੈ।

9ਯਾਹਵੇਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ?” ਤੇਰਾ ਪਰਮੇਸ਼ਵਰ ਆਖਦਾ ਹੈ।

10“ਹੇ ਯੇਰੂਸ਼ਲੇਮ ਦੇ ਨਾਲ ਅਨੰਦ ਕਰੋ ਅਤੇ ਉਸ ਲਈ ਖੁਸ਼ ਹੋਵੋ, ਹੇ ਸਾਰੇ ਜਿਹੜੇ ਉਸ ਨੂੰ ਪਿਆਰ ਕਰਦੇ ਹਨ; ਉਹ ਦੇ ਨਾਲ ਬਹੁਤ ਅਨੰਦ ਕਰੋ, ਤੁਸੀਂ ਸਾਰੇ ਜਿਹੜੇ ਉਸ ਲਈ ਸੋਗ ਕਰਦੇ ਹੋ।

11ਕਿਉਂ ਜੋ ਤੁਸੀਂ ਉਸ ਦੇ ਦਿਲਾਸੇ ਭਰੇ, ਛਾਤੀਆਂ ਨੂੰ ਦੁੱਧ ਚੁੰਘਾਓਗੇ ਅਤੇ ਸੰਤੁਸ਼ਟ ਹੋਵੋਗੇ। ਤੁਸੀਂ ਡੂੰਘਾਈ ਨਾਲ ਪੀਓਗੇ, ਅਤੇ ਉਹ ਦੀ ਬਹੁਤਾਤ ਵਿੱਚ ਅਨੰਦ ਕਰੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.