ਯਸ਼ਾਯਾਹ 7

ਤਦ ਯਸ਼ਾਯਾਹ ਨੇ ਆਖਿਆ, “ਹੇ ਦਾਵੀਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ਵਰ ਨੂੰ ਵੀ ਖੇਚਲ ਦਿਓਗੇ?

Isaiah 7:13 (UKJV) And he said, Hear all of you now, O house of David; Is it a small thing for you to weary men, but will all of you weary my God also?

11“ਯਾਹਵੇਹ ਆਪਣੇ ਪਰਮੇਸ਼ਵਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ।”

12ਪਰ ਆਹਾਜ਼ ਨੇ ਆਖਿਆ, “ਮੈਂ ਨਹੀਂ ਮੰਗਾਂਗਾ ਅਤੇ ਮੈਂ ਯਾਹਵੇਹ ਨੂੰ ਨਹੀਂ ਪਰਤਾਵਾਂਗਾ।”

13ਤਦ ਯਸ਼ਾਯਾਹ ਨੇ ਆਖਿਆ, “ਹੇ ਦਾਵੀਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ਵਰ ਨੂੰ ਵੀ ਖੇਚਲ ਦਿਓਗੇ?

14ਇਸ ਲਈ ਯਾਹਵੇਹ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ: ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਸਦਾ ਨਾਮ ਇੰਮਾਨੂਏਲ ਰੱਖੇਗੀ।

15ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.