14ਇਸ ਲਈ ਯਾਹਵੇਹ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ: ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਸਦਾ ਨਾਮ ਇੰਮਾਨੂਏਲ ਰੱਖੇਗੀ।
15ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।
16ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈ।
17ਯਾਹਵੇਹ ਤੇਰੇ ਉੱਤੇ ਅਤੇ ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹਾ ਸਮਾਂ ਲਿਆਵੇਗਾ ਅਜਿਹਾ ਉਨ੍ਹਾਂ ਦਿਨਾਂ ਤੋਂ ਨਹੀਂ ਆਇਆ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।”
18ਅਜਿਹਾ ਹੋਵੇਗਾ ਕਿ ਉਸ ਦਿਨ ਯਾਹਵੇਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।