ਯਸ਼ਾਯਾਹ 7

ਯਾਹਵੇਹ ਤੇਰੇ ਉੱਤੇ ਅਤੇ ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹਾ ਸਮਾਂ ਲਿਆਵੇਗਾ ਅਜਿਹਾ ਉਨ੍ਹਾਂ ਦਿਨਾਂ ਤੋਂ ਨਹੀਂ ਆਇਆ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।”

Isaiah 7:17 (UKJV) The LORD shall bring upon you, and upon your people, and upon your father's house, days that have not come, from the day that Ephraim departed from Judah; even the king of Assyria.

15ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।

16ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈ।

17ਯਾਹਵੇਹ ਤੇਰੇ ਉੱਤੇ ਅਤੇ ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹਾ ਸਮਾਂ ਲਿਆਵੇਗਾ ਅਜਿਹਾ ਉਨ੍ਹਾਂ ਦਿਨਾਂ ਤੋਂ ਨਹੀਂ ਆਇਆ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।”

18ਅਜਿਹਾ ਹੋਵੇਗਾ ਕਿ ਉਸ ਦਿਨ ਯਾਹਵੇਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।

19ਫਿਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.