ਯਸ਼ਾਯਾਹ 7

ਅਜਿਹਾ ਹੋਵੇਗਾ ਕਿ ਉਸ ਦਿਨ ਯਾਹਵੇਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।

Isaiah 7:18 (UKJV) And it shall come to pass in that day, that the LORD shall hiss for the fly that is in the uttermost part of the rivers of Egypt, and for the bee that is in the land of Assyria.

16ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈ।

17ਯਾਹਵੇਹ ਤੇਰੇ ਉੱਤੇ ਅਤੇ ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹਾ ਸਮਾਂ ਲਿਆਵੇਗਾ ਅਜਿਹਾ ਉਨ੍ਹਾਂ ਦਿਨਾਂ ਤੋਂ ਨਹੀਂ ਆਇਆ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।”

18ਅਜਿਹਾ ਹੋਵੇਗਾ ਕਿ ਉਸ ਦਿਨ ਯਾਹਵੇਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।

19ਫਿਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।

20ਉਸ ਦਿਨ ਯਾਹਵੇਹ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.