17ਯਾਹਵੇਹ ਤੇਰੇ ਉੱਤੇ ਅਤੇ ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹਾ ਸਮਾਂ ਲਿਆਵੇਗਾ ਅਜਿਹਾ ਉਨ੍ਹਾਂ ਦਿਨਾਂ ਤੋਂ ਨਹੀਂ ਆਇਆ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।”
18ਅਜਿਹਾ ਹੋਵੇਗਾ ਕਿ ਉਸ ਦਿਨ ਯਾਹਵੇਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।
19ਫਿਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।
20ਉਸ ਦਿਨ ਯਾਹਵੇਹ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।
21ਉਸ ਦਿਨ ਇੱਕ ਵਿਅਕਤੀ ਇੱਕ ਗਾਂ ਅਤੇ ਦੋ ਬੱਕਰੀਆਂ ਨੂੰ ਜਿਉਂਦਾ ਰੱਖੇਗਾ।