ਯਸ਼ਾਯਾਹ 7

ਉਸ ਦਿਨ ਯਾਹਵੇਹ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।

Isaiah 7:20 (UKJV) In the same day shall the Lord shave with a razor that is hired, namely, by them beyond the river, by the king of Assyria, the head, and the hair of the feet: and it shall also consume the beard.

18ਅਜਿਹਾ ਹੋਵੇਗਾ ਕਿ ਉਸ ਦਿਨ ਯਾਹਵੇਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।

19ਫਿਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।

20ਉਸ ਦਿਨ ਯਾਹਵੇਹ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।

21ਉਸ ਦਿਨ ਇੱਕ ਵਿਅਕਤੀ ਇੱਕ ਗਾਂ ਅਤੇ ਦੋ ਬੱਕਰੀਆਂ ਨੂੰ ਜਿਉਂਦਾ ਰੱਖੇਗਾ।

22ਅਤੇ ਉਹ ਦੁੱਧ ਦੀ ਬਹੁਤਾਤ ਦੇ ਕਾਰਨ ਖਾਣ ਲਈ ਦਹੀਂ ਹੋਵੇਗੀ। ਸਾਰੇ ਜਿਹੜੇ ਦੇਸ਼ ਵਿੱਚ ਰਹਿੰਦੇ ਹਨ ਦਹੀਂ ਅਤੇ ਸ਼ਹਿਦ ਖਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.