2ਜਦ ਦਾਵੀਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।
3ਤਦ ਯਾਹਵੇਹ ਨੇ ਯਸ਼ਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਨਦੀ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ
4ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰੇਜ਼ੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ।
5ਅਰਾਮ, ਇਫ਼ਰਾਈਮ ਅਤੇ ਰਮਲਯਾਹ ਦੇ ਪੁੱਤਰ ਨੇ ਇਹ ਕਹਿ ਕੇ ਤੁਹਾਡੀ ਤਬਾਹੀ ਦੀ ਵਿਉਂਤ ਬਣਾਈ ਹੈ,
6“ਆਓ ਅਸੀਂ ਯਹੂਦਾਹ ਉੱਤੇ ਹਮਲਾ ਕਰੀਏ ਅਤੇ ਇਸ ਨੂੰ ਪਾੜ ਕੇ ਆਪਸ ਵਿੱਚ ਵੰਡ ਦੇਈਏ ਅਤੇ ਤਬੀਲ ਦੇ ਪੁੱਤਰ ਨੂੰ ਇਸ ਦਾ ਰਾਜਾ ਬਣਾ ਦੇਈਏ।”