ਯਸ਼ਾਯਾਹ 8

ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ਵਰ ਸਾਡੇ ਨਾਲ ਹੈ ਲੋਕਾਂ ਦੇ ਰਾਹ ਦੀ ਪਾਲਣਾ ਕਰੋ।

Isaiah 8:10 (UKJV) Take counsel together, and it shall come to nothing; speak the word, and it shall not stand: for God is with us.

8ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ।”

9ਹੇ ਜਾਤੀ-ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ

10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ਵਰ ਸਾਡੇ ਨਾਲ ਹੈ ਲੋਕਾਂ ਦੇ ਰਾਹ ਦੀ ਪਾਲਣਾ ਕਰੋ।

11ਇਸ ਤਰ੍ਹਾਂ ਯਾਹਵੇਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ

12“ਉਸ ਨੂੰ ਸਾਜ਼ਿਸ਼ ਨਾ ਆਖੋ ਜਿਸ ਚੀਜ਼ ਨੂੰ ਇਹ ਲੋਕ ਸਾਜ਼ਿਸ਼ ਕਹਿੰਦੇ ਹਨ; ਉਸ ਤੋਂ ਨਾ ਡਰੋ ਜਿਸ ਤੋਂ ਉਹ ਡਰਦੇ ਹਨ, ਅਤੇ ਇਸ ਤੋਂ ਨਾ ਕੰਬਣਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.