9ਹੇ ਜਾਤੀ-ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ
10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ਵਰ ਸਾਡੇ ਨਾਲ ਹੈ ਲੋਕਾਂ ਦੇ ਰਾਹ ਦੀ ਪਾਲਣਾ ਕਰੋ।
11ਇਸ ਤਰ੍ਹਾਂ ਯਾਹਵੇਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ
12“ਉਸ ਨੂੰ ਸਾਜ਼ਿਸ਼ ਨਾ ਆਖੋ ਜਿਸ ਚੀਜ਼ ਨੂੰ ਇਹ ਲੋਕ ਸਾਜ਼ਿਸ਼ ਕਹਿੰਦੇ ਹਨ; ਉਸ ਤੋਂ ਨਾ ਡਰੋ ਜਿਸ ਤੋਂ ਉਹ ਡਰਦੇ ਹਨ, ਅਤੇ ਇਸ ਤੋਂ ਨਾ ਕੰਬਣਾ।
13ਸਰਬਸ਼ਕਤੀਮਾਨ ਯਾਹਵੇਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।