10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ਵਰ ਸਾਡੇ ਨਾਲ ਹੈ ਲੋਕਾਂ ਦੇ ਰਾਹ ਦੀ ਪਾਲਣਾ ਕਰੋ।
11ਇਸ ਤਰ੍ਹਾਂ ਯਾਹਵੇਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ
12“ਉਸ ਨੂੰ ਸਾਜ਼ਿਸ਼ ਨਾ ਆਖੋ ਜਿਸ ਚੀਜ਼ ਨੂੰ ਇਹ ਲੋਕ ਸਾਜ਼ਿਸ਼ ਕਹਿੰਦੇ ਹਨ; ਉਸ ਤੋਂ ਨਾ ਡਰੋ ਜਿਸ ਤੋਂ ਉਹ ਡਰਦੇ ਹਨ, ਅਤੇ ਇਸ ਤੋਂ ਨਾ ਕੰਬਣਾ।
13ਸਰਬਸ਼ਕਤੀਮਾਨ ਯਾਹਵੇਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।
14ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਲਈ ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ। ਅਤੇ ਯੇਰੂਸ਼ਲੇਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।