ਯਸ਼ਾਯਾਹ 8

ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਲਈ ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ। ਅਤੇ ਯੇਰੂਸ਼ਲੇਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।

Isaiah 8:14 (UKJV) And he shall be for a sanctuary; but for a stone of stumbling and for a rock of offence to both the houses of Israel, for a animal trap and for a snare to the inhabitants of Jerusalem.

12“ਉਸ ਨੂੰ ਸਾਜ਼ਿਸ਼ ਨਾ ਆਖੋ ਜਿਸ ਚੀਜ਼ ਨੂੰ ਇਹ ਲੋਕ ਸਾਜ਼ਿਸ਼ ਕਹਿੰਦੇ ਹਨ; ਉਸ ਤੋਂ ਨਾ ਡਰੋ ਜਿਸ ਤੋਂ ਉਹ ਡਰਦੇ ਹਨ, ਅਤੇ ਇਸ ਤੋਂ ਨਾ ਕੰਬਣਾ।

13ਸਰਬਸ਼ਕਤੀਮਾਨ ਯਾਹਵੇਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।

14ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਲਈ ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ। ਅਤੇ ਯੇਰੂਸ਼ਲੇਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।

15ਉਨ੍ਹਾਂ ਵਿੱਚੋਂ ਬਹੁਤ ਸਾਰੇ ਠੋਕਰ ਖਾਣਗੇ। ਉਹ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ, ਉਹ ਫਸ ਜਾਣਗੇ ਅਤੇ ਫੜੇ ਜਾਣਗੇ।”

16ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ਵਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.