13ਸਰਬਸ਼ਕਤੀਮਾਨ ਯਾਹਵੇਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।
14ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਲਈ ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ। ਅਤੇ ਯੇਰੂਸ਼ਲੇਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।
15ਉਨ੍ਹਾਂ ਵਿੱਚੋਂ ਬਹੁਤ ਸਾਰੇ ਠੋਕਰ ਖਾਣਗੇ। ਉਹ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ, ਉਹ ਫਸ ਜਾਣਗੇ ਅਤੇ ਫੜੇ ਜਾਣਗੇ।”
16ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ਵਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ।
17ਮੈਂ ਯਾਹਵੇਹ ਦੀ ਉਡੀਕ ਕਰਾਂਗਾ, ਜੋ ਯਾਕੋਬ ਦੇ ਉੱਤਰਾਧਿਕਾਰੀਆਂ ਤੋਂ ਆਪਣਾ ਮੂੰਹ ਲੁਕਾਉਂਦਾ ਹੈ। ਮੈਂ ਉਸ ਉੱਤੇ ਆਪਣਾ ਭਰੋਸਾ ਰੱਖਾਂਗਾ।