15ਉਨ੍ਹਾਂ ਵਿੱਚੋਂ ਬਹੁਤ ਸਾਰੇ ਠੋਕਰ ਖਾਣਗੇ। ਉਹ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ, ਉਹ ਫਸ ਜਾਣਗੇ ਅਤੇ ਫੜੇ ਜਾਣਗੇ।”
16ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ਵਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ।
17ਮੈਂ ਯਾਹਵੇਹ ਦੀ ਉਡੀਕ ਕਰਾਂਗਾ, ਜੋ ਯਾਕੋਬ ਦੇ ਉੱਤਰਾਧਿਕਾਰੀਆਂ ਤੋਂ ਆਪਣਾ ਮੂੰਹ ਲੁਕਾਉਂਦਾ ਹੈ। ਮੈਂ ਉਸ ਉੱਤੇ ਆਪਣਾ ਭਰੋਸਾ ਰੱਖਾਂਗਾ।
18ਇਹ ਮੈਂ ਹਾਂ, ਅਤੇ ਉਹ ਬੱਚੇ ਜਿਹੜੇ ਯਾਹਵੇਹ ਨੇ ਮੈਨੂੰ ਦਿੱਤੇ ਹਨ, ਇਸਰਾਏਲ ਵਿੱਚ ਸਰਬਸ਼ਕਤੀਮਾਨ ਯਾਹਵੇਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।
19ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤ ਕੱਢਣ ਵਾਲਿਆਂ ਜਾਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ ਕੀ ਲੋਕ ਆਪਣੇ ਪਰਮੇਸ਼ਵਰ ਨੂੰ ਨਾ ਪੁੱਛਣ? ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਕਿਉਂ ਪੁੱਛਣਾ ਚਾਹੀਦਾ ਹੈ?