ਯਸ਼ਾਯਾਹ 8

ਇਹ ਮੈਂ ਹਾਂ, ਅਤੇ ਉਹ ਬੱਚੇ ਜਿਹੜੇ ਯਾਹਵੇਹ ਨੇ ਮੈਨੂੰ ਦਿੱਤੇ ਹਨ, ਇਸਰਾਏਲ ਵਿੱਚ ਸਰਬਸ਼ਕਤੀਮਾਨ ਯਾਹਵੇਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।

Isaiah 8:18 (UKJV) Behold, I and the children whom the LORD has given me are for signs and for wonders in Israel from the LORD of hosts, which dwells in mount Zion.

16ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ਵਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ।

17ਮੈਂ ਯਾਹਵੇਹ ਦੀ ਉਡੀਕ ਕਰਾਂਗਾ, ਜੋ ਯਾਕੋਬ ਦੇ ਉੱਤਰਾਧਿਕਾਰੀਆਂ ਤੋਂ ਆਪਣਾ ਮੂੰਹ ਲੁਕਾਉਂਦਾ ਹੈ। ਮੈਂ ਉਸ ਉੱਤੇ ਆਪਣਾ ਭਰੋਸਾ ਰੱਖਾਂਗਾ।

18ਇਹ ਮੈਂ ਹਾਂ, ਅਤੇ ਉਹ ਬੱਚੇ ਜਿਹੜੇ ਯਾਹਵੇਹ ਨੇ ਮੈਨੂੰ ਦਿੱਤੇ ਹਨ, ਇਸਰਾਏਲ ਵਿੱਚ ਸਰਬਸ਼ਕਤੀਮਾਨ ਯਾਹਵੇਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।

19ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤ ਕੱਢਣ ਵਾਲਿਆਂ ਜਾਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ ਕੀ ਲੋਕ ਆਪਣੇ ਪਰਮੇਸ਼ਵਰ ਨੂੰ ਨਾ ਪੁੱਛਣ? ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਕਿਉਂ ਪੁੱਛਣਾ ਚਾਹੀਦਾ ਹੈ?

20ਪਰਮੇਸ਼ਵਰ ਦੇ ਉਪਦੇਸ਼ ਅਤੇ ਚੇਤਾਵਨੀ ਦੀ ਗਵਾਹੀ ਦੀ ਸਲਾਹ ਲਓ। ਜੇ ਕੋਈ ਇਸ ਸ਼ਬਦ ਦੇ ਅਨੁਸਾਰ ਨਹੀਂ ਬੋਲਦਾ, ਤਾਂ ਉਨ੍ਹਾਂ ਕੋਲ ਸਵੇਰ ਦਾ ਪ੍ਰਕਾਸ਼ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.