2ਇਸ ਲਈ ਮੈਂ ਊਰੀਯਾਹ ਜਾਜਕ ਅਤੇ ਯਬਰਕੀਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਭਰੋਸੇਯੋਗ ਗਵਾਹਾਂ ਵਜੋਂ ਬੁਲਾਇਆ।
3ਤਦ ਮੈਂ ਨਬੀਆਂ ਨਾਲ ਪ੍ਰੇਮ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਾਹਵੇਹ ਨੇ ਮੈਨੂੰ ਕਿਹਾ, “ਉਸ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਾਜ਼ ਰੱਖ।
4ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ‘ਮੇਰਾ ਪਿਤਾ’ ਜਾਂ ‘ਮੇਰੀ ਮਾਤਾ’ ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।”
5ਯਾਹਵੇਹ ਨੇ ਮੇਰੇ ਨਾਲ ਫਿਰ ਗੱਲ ਕੀਤੀ:
6“ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰੇਜ਼ੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।