ਯਸ਼ਾਯਾਹ 8

ਇਸ ਲਈ ਯਾਹਵੇਹ ਉਨ੍ਹਾਂ ਦੇ ਵਿਰੁੱਧ ਫ਼ਰਾਤ ਦੇ ਸ਼ਕਤੀਸ਼ਾਲੀ ਹੜ੍ਹਾਂ ਨੂੰ ਲਿਆਉਣ ਵਾਲਾ ਹੈ, ਅੱਸ਼ੂਰ ਦੇ ਰਾਜੇ ਨੂੰ ਆਪਣੀ ਪੂਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਵਹਿ ਜਾਵੇਗਾ, ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ

Isaiah 8:7 (UKJV) Now therefore, behold, the Lord brings up upon them the waters of the river, strong and many, even the king of Assyria, and all his glory: and he shall come up over all his channels, and go over all his banks:

5ਯਾਹਵੇਹ ਨੇ ਮੇਰੇ ਨਾਲ ਫਿਰ ਗੱਲ ਕੀਤੀ:

6“ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰੇਜ਼ੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।

7ਇਸ ਲਈ ਯਾਹਵੇਹ ਉਨ੍ਹਾਂ ਦੇ ਵਿਰੁੱਧ ਫ਼ਰਾਤ ਦੇ ਸ਼ਕਤੀਸ਼ਾਲੀ ਹੜ੍ਹਾਂ ਨੂੰ ਲਿਆਉਣ ਵਾਲਾ ਹੈ, ਅੱਸ਼ੂਰ ਦੇ ਰਾਜੇ ਨੂੰ ਆਪਣੀ ਪੂਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਵਹਿ ਜਾਵੇਗਾ, ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ

8ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ।”

9ਹੇ ਜਾਤੀ-ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.