7ਇਸ ਲਈ ਯਾਹਵੇਹ ਉਨ੍ਹਾਂ ਦੇ ਵਿਰੁੱਧ ਫ਼ਰਾਤ ਦੇ ਸ਼ਕਤੀਸ਼ਾਲੀ ਹੜ੍ਹਾਂ ਨੂੰ ਲਿਆਉਣ ਵਾਲਾ ਹੈ, ਅੱਸ਼ੂਰ ਦੇ ਰਾਜੇ ਨੂੰ ਆਪਣੀ ਪੂਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਵਹਿ ਜਾਵੇਗਾ, ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ
8ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ।”
9ਹੇ ਜਾਤੀ-ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ
10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ਵਰ ਸਾਡੇ ਨਾਲ ਹੈ ਲੋਕਾਂ ਦੇ ਰਾਹ ਦੀ ਪਾਲਣਾ ਕਰੋ।
11ਇਸ ਤਰ੍ਹਾਂ ਯਾਹਵੇਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ