ਯਸ਼ਾਯਾਹ 9

ਪਰ ਯਾਹਵੇਹ ਨੇ ਰੇਜ਼ੀਨ ਦੇ ਦੁਸ਼ਮਣਾਂ ਨੂੰ ਉਨ੍ਹਾਂ ਦੇ ਵਿਰੁੱਧ ਮਜ਼ਬੂਤ ਕੀਤਾ ਹੈ ਅਤੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਕਸਾਇਆ ਹੈ।

Isaiah 9:11 (UKJV) Therefore the LORD shall set up the adversaries of Rezin against him, and join his enemies together;

9ਸਾਰੇ ਲੋਕ ਇਹ ਜਾਣ ਲੈਣਗੇ ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ, ਜੋ ਗਰੂਰ ਅਤੇ ਮਨ ਦੇ ਹੰਕਾਰ ਨਾਲ ਆਖਦੇ ਹਨ,

10“ਇੱਟਾਂ ਡਿੱਗ ਪਈਆਂ ਹਨ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।”

11ਪਰ ਯਾਹਵੇਹ ਨੇ ਰੇਜ਼ੀਨ ਦੇ ਦੁਸ਼ਮਣਾਂ ਨੂੰ ਉਨ੍ਹਾਂ ਦੇ ਵਿਰੁੱਧ ਮਜ਼ਬੂਤ ਕੀਤਾ ਹੈ ਅਤੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਕਸਾਇਆ ਹੈ।

12ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਸ ਦੇ ਬਾਵਜੂਦ ਵੀ ਉਸ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਸਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

13ਪਰ ਫਿਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸਰਬਸ਼ਕਤੀਮਾਨ ਪਰਮੇਸ਼ਵਰ ਨੂੰ ਭਾਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.