ਯਸ਼ਾਯਾਹ 9

ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਸ ਦੇ ਬਾਵਜੂਦ ਵੀ ਉਸ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਸਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

Isaiah 9:12 (UKJV) The Syrians before, and the Philistines behind; and they shall devour Israel with open mouth. For all this his anger is not turned away, but his hand is stretched out still.

10“ਇੱਟਾਂ ਡਿੱਗ ਪਈਆਂ ਹਨ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।”

11ਪਰ ਯਾਹਵੇਹ ਨੇ ਰੇਜ਼ੀਨ ਦੇ ਦੁਸ਼ਮਣਾਂ ਨੂੰ ਉਨ੍ਹਾਂ ਦੇ ਵਿਰੁੱਧ ਮਜ਼ਬੂਤ ਕੀਤਾ ਹੈ ਅਤੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਕਸਾਇਆ ਹੈ।

12ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਸ ਦੇ ਬਾਵਜੂਦ ਵੀ ਉਸ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਸਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

13ਪਰ ਫਿਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸਰਬਸ਼ਕਤੀਮਾਨ ਪਰਮੇਸ਼ਵਰ ਨੂੰ ਭਾਲਿਆ।

14ਇਸ ਲਈ ਯਾਹਵੇਹ ਇਸਰਾਏਲ ਵਿੱਚੋਂ ਸਿਰ ਅਤੇ ਪੂਛ ਅਤੇ ਖਜ਼ੂਰ ਦੀਆਂ ਟਹਿਣੀਆਂ ਅਤੇ ਕਾਨੇ ਨੂੰ ਇੱਕੋ ਦਿਨ ਵਿੱਚ ਕੱਟ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.