12ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਸ ਦੇ ਬਾਵਜੂਦ ਵੀ ਉਸ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਸਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
13ਪਰ ਫਿਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸਰਬਸ਼ਕਤੀਮਾਨ ਪਰਮੇਸ਼ਵਰ ਨੂੰ ਭਾਲਿਆ।
14ਇਸ ਲਈ ਯਾਹਵੇਹ ਇਸਰਾਏਲ ਵਿੱਚੋਂ ਸਿਰ ਅਤੇ ਪੂਛ ਅਤੇ ਖਜ਼ੂਰ ਦੀਆਂ ਟਹਿਣੀਆਂ ਅਤੇ ਕਾਨੇ ਨੂੰ ਇੱਕੋ ਦਿਨ ਵਿੱਚ ਕੱਟ ਦੇਵੇਗਾ।
15ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ
16ਜਿਹੜੇ ਇਨ੍ਹਾਂ ਲੋਕਾਂ ਦੀ ਅਗਵਾਈ ਕਰਦੇ ਹਨ, ਉਹ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।