ਯਸ਼ਾਯਾਹ 9

ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ:

Isaiah 9:20 (UKJV) And he shall snatch on the right hand, and be hungry; and he shall eat on the left hand, and they shall not be satisfied: they shall eat every man the flesh of his own arm:

18ਸੱਚ-ਮੁੱਚ ਹੀ ਬੁਰਿਆਈ ਅੱਗ ਵਾਂਗੂੰ ਬਲਦੀ ਹੈ। ਇਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ।

19ਸਰਬਸ਼ਕਤੀਮਾਨ ਯਾਹਵੇਹ ਦੇ ਕ੍ਰੋਧ ਨਾਲ, ਧਰਤੀ ਝੁਲਸ ਜਾਵੇਗੀ ਅਤੇ ਲੋਕ ਅੱਗ ਦਾ ਬਾਲਣ ਬਣ ਜਾਣਗੇ। ਉਹ ਇੱਕ-ਦੂਜੇ ਨੂੰ ਨਹੀਂ ਬਖਸ਼ਣਗੇ।

20ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ:

21ਮਨੱਸ਼ੇਹ ਇਫ਼ਰਾਈਮ ਨੂੰ ਅਤੇ ਇਫ਼ਰਾਈਮ ਮਨੱਸ਼ੇਹ ਨੂੰ ਖਾਵੇਗਾ। ਉਹ ਇਕੱਠੇ ਹੋ ਕੇ ਯਹੂਦਾਹ ਦੇ ਵਿਰੁੱਧ ਹੋ ਜਾਣਗੇ। ਇਸ ਦੇ ਬਾਵਜੂਦ ਵੀ ਉਸ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਸ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.