8ਅਜਿਹਾ ਵਿਅਕਤੀ ਉਸ ਦੇ ਹਰ ਕੰਮ ਵਿੱਚ ਦੋਗਲਾ ਅਤੇ ਅਸਥਿਰ ਹੁੰਦਾ ਹੈ।
9ਗਰੀਬੀ ਦੇ ਮਾੜੇ ਹਾਲਾਤਾਂ ਵਿੱਚ ਮਸੀਹੀ ਵਿਸ਼ਵਾਸੀਆਂ ਨੂੰ ਆਪਣੇ ਉੱਚੇ ਅਹੁਦੇ ਤੇ ਮਾਣ ਕਰਨਾ ਚਾਹੀਦਾ ਹੈ।
10ਪਰ ਅਮੀਰਾਂ ਨੂੰ ਆਪਣੀ ਬੇਇੱਜ਼ਤੀ ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਉਹ ਇੱਕ ਜੰਗਲੀ ਫੁੱਲ ਵਾਂਗ ਮਰ ਜਾਣਗੇ।
11ਕਿਉਂਕਿ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਜਿਹੜੀ ਘਾਹ ਨੂੰ ਮੁਰਝਾ ਦਿੰਦੀ ਹੈ; ਅਤੇ ਉਸ ਦੇ ਫੁੱਲ ਖਿੜਣੇ ਬੰਦ ਹੋ ਜਾਂਦੇ ਹਨ ਅਤੇ ਉਸ ਦੀ ਸੁੰਦਰਤਾ ਨਸ਼ਟ ਹੋ ਜਾਂਦੀ ਹੈ। ਜਿਵੇਂ ਕਿ ਅਮੀਰ ਵੀ ਆਪਣੇ ਰੋਜ਼ਾਨਾ ਦੇ ਕੰਮ ਕਰਦੇ ਹੋਏ ਕੁਮਲਾ ਜਾਣਗੇ।
12ਮੁਬਾਰਕ ਉਹ ਹੈ ਜੋ ਅਜ਼ਮਾਇਸ਼ਾਂ ਦੇ ਦੌਰਾਨ ਸਬਰ ਕਰਦਾ ਹੈ ਕਿਉਂਕਿ, ਪਰੀਖਿਆ ਵਿੱਚ ਖੜ੍ਹੇ ਹੋਣ ਤੇ, ਉਹ ਵਿਅਕਤੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ ਜਿਸ ਦਾ ਪ੍ਰਭੂ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।