12ਮੁਬਾਰਕ ਉਹ ਹੈ ਜੋ ਅਜ਼ਮਾਇਸ਼ਾਂ ਦੇ ਦੌਰਾਨ ਸਬਰ ਕਰਦਾ ਹੈ ਕਿਉਂਕਿ, ਪਰੀਖਿਆ ਵਿੱਚ ਖੜ੍ਹੇ ਹੋਣ ਤੇ, ਉਹ ਵਿਅਕਤੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ ਜਿਸ ਦਾ ਪ੍ਰਭੂ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।
13ਜਦੋਂ ਕੋਈ ਪਰਤਾਇਆ ਜਾਂਦਾ ਹੈ, ਤਾਂ ਉਸ ਨੂੰ ਇਹ ਨਹੀਂ ਕਹਿਣਾ ਚਾਹੀਦਾ, “ਪਰਮੇਸ਼ਵਰ ਮੈਨੂੰ ਪਰਤਾ ਰਿਹਾ ਹੈ।” ਕਿਉਂਕਿ ਪਰਮੇਸ਼ਵਰ ਬੁਰਾਈ ਨਾਲ ਪਰਤਾਇਆ ਨਹੀਂ ਜਾਂਦਾ, ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ;
14ਪਰ ਹਰੇਕ ਵਿਅਕਤੀ ਪਰਤਾਇਆ ਜਾਂਦਾ ਹੈ ਜਦਕਿ ਉਹ ਆਪਣੀਆਂ ਹੀ ਬੁਰੀਆਂ ਇੱਛਾਵਾਂ ਦੁਆਰਾ ਖਿੱਚੇ ਅਤੇ ਭਰਮਾਏ ਜਾਂਦੇ ਹਨ।
15ਫਿਰ, ਇੱਛਾ ਗਰਭ ਧਾਰਨ ਤੋਂ ਬਾਅਦ, ਪਾਪ ਨੂੰ ਜਨਮ ਦਿੰਦੀ ਹੈ; ਅਤੇ ਪਾਪ ਜਦੋਂ ਵੱਧ ਜਾਂਦਾ ਹੈ, ਉਹ ਮੌਤ ਨੂੰ ਜਨਮ ਦਿੰਦਾ ਹੈ।
16ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਧੋਖਾ ਨਾ ਖਾਓ।