ਯਾਕੋਬ 1

ਅਤੇ, ਆਪਣੇ ਆਪ ਨੂੰ ਵੇਖਣ ਤੋਂ ਬਾਅਦ, ਚਲਾ ਜਾਂਦਾ ਹੈ ਅਤੇ ਤੁਰੰਤ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਹੈ।

James 1:24 (UKJV) For he beholds himself, and goes his way, and immediately forgets what manner of man he was.

22ਸਿਰਫ ਬਚਨ ਨੂੰ ਸੁਣਨ ਵਾਲੇ ਨਾ ਬਣੋ ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਸਗੋਂ ਉਹੀ ਕਰੋ ਜੋ ਬਚਨ ਕਹਿੰਦਾ ਹੈ।

23ਜੇ ਕੋਈ ਬਚਨ ਨੂੰ ਸੁਣਦਾ ਹੈ ਪਰ ਜੋ ਬਚਨ ਕਹਿੰਦਾ ਹੈ ਉਹ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜੋ ਆਪਣੇ ਚਿਹਰੇ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।

24ਅਤੇ, ਆਪਣੇ ਆਪ ਨੂੰ ਵੇਖਣ ਤੋਂ ਬਾਅਦ, ਚਲਾ ਜਾਂਦਾ ਹੈ ਅਤੇ ਤੁਰੰਤ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਹੈ।

25ਪਰ ਜਿਹੜਾ ਵੀ ਵਿਅਕਤੀ ਸੰਪੂਰਨ ਨਿਯਮ ਨੂੰ ਧਿਆਨ ਨਾਲ ਵੇਖਦਾ ਹੈ ਜੋ ਅਜ਼ਾਦੀ ਦਿੰਦਾ ਹੈ, ਅਤੇ ਇਸ ਵਿੱਚ ਲਗਾਤਾਰ ਬਣਿਆ ਰਹਿੰਦਾ ਹੈ। ਜੋ ਉਨ੍ਹਾਂ ਨੇ ਸੁਣਿਆ ਹੈ ਅਤੇ ਉਸ ਨੂੰ ਨਹੀਂ ਭੁੱਲਦਾ, ਬਲਕਿ ਇਸ ਨੂੰ ਕਰਦੇ ਹੋਏ ਉਹ ਉਸ ਵਿੱਚ ਅਸੀਸ ਨੂੰ ਪ੍ਰਾਪਤ ਕਰਨਗੇ।

26ਜੋ ਆਪਣੇ ਆਪ ਨੂੰ ਧਾਰਮਿਕ ਸਮਝਦੇ ਹਨ ਅਤੇ ਫਿਰ ਵੀ ਆਪਣੀ ਜੀਭਾਂ ਤੇ ਲਗਾਮ ਨਹੀਂ ਲਗਾਉਂਦੇ ਉਹ ਆਪਣੇ ਆਪ ਨੂੰ ਧੋਖਾ ਦਿੰਦੇ ਹਨ, ਅਤੇ ਉਨ੍ਹਾਂ ਦਾ ਧਰਮ ਵਿਅਰਥ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.