ਯਾਕੋਬ 1

ਪਰ ਜਿਹੜਾ ਵੀ ਵਿਅਕਤੀ ਸੰਪੂਰਨ ਨਿਯਮ ਨੂੰ ਧਿਆਨ ਨਾਲ ਵੇਖਦਾ ਹੈ ਜੋ ਅਜ਼ਾਦੀ ਦਿੰਦਾ ਹੈ, ਅਤੇ ਇਸ ਵਿੱਚ ਲਗਾਤਾਰ ਬਣਿਆ ਰਹਿੰਦਾ ਹੈ। ਜੋ ਉਨ੍ਹਾਂ ਨੇ ਸੁਣਿਆ ਹੈ ਅਤੇ ਉਸ ਨੂੰ ਨਹੀਂ ਭੁੱਲਦਾ, ਬਲਕਿ ਇਸ ਨੂੰ ਕਰਦੇ ਹੋਏ ਉਹ ਉਸ ਵਿੱਚ ਅਸੀਸ ਨੂੰ ਪ੍ਰਾਪਤ ਕਰਨਗੇ।

James 1:25 (UKJV) But whoso looks into the perfect law of liberty, and continues therein, he being not a forgetful hearer, but a doer of the work, this man shall be blessed in his deed.

23ਜੇ ਕੋਈ ਬਚਨ ਨੂੰ ਸੁਣਦਾ ਹੈ ਪਰ ਜੋ ਬਚਨ ਕਹਿੰਦਾ ਹੈ ਉਹ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜੋ ਆਪਣੇ ਚਿਹਰੇ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।

24ਅਤੇ, ਆਪਣੇ ਆਪ ਨੂੰ ਵੇਖਣ ਤੋਂ ਬਾਅਦ, ਚਲਾ ਜਾਂਦਾ ਹੈ ਅਤੇ ਤੁਰੰਤ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਹੈ।

25ਪਰ ਜਿਹੜਾ ਵੀ ਵਿਅਕਤੀ ਸੰਪੂਰਨ ਨਿਯਮ ਨੂੰ ਧਿਆਨ ਨਾਲ ਵੇਖਦਾ ਹੈ ਜੋ ਅਜ਼ਾਦੀ ਦਿੰਦਾ ਹੈ, ਅਤੇ ਇਸ ਵਿੱਚ ਲਗਾਤਾਰ ਬਣਿਆ ਰਹਿੰਦਾ ਹੈ। ਜੋ ਉਨ੍ਹਾਂ ਨੇ ਸੁਣਿਆ ਹੈ ਅਤੇ ਉਸ ਨੂੰ ਨਹੀਂ ਭੁੱਲਦਾ, ਬਲਕਿ ਇਸ ਨੂੰ ਕਰਦੇ ਹੋਏ ਉਹ ਉਸ ਵਿੱਚ ਅਸੀਸ ਨੂੰ ਪ੍ਰਾਪਤ ਕਰਨਗੇ।

26ਜੋ ਆਪਣੇ ਆਪ ਨੂੰ ਧਾਰਮਿਕ ਸਮਝਦੇ ਹਨ ਅਤੇ ਫਿਰ ਵੀ ਆਪਣੀ ਜੀਭਾਂ ਤੇ ਲਗਾਮ ਨਹੀਂ ਲਗਾਉਂਦੇ ਉਹ ਆਪਣੇ ਆਪ ਨੂੰ ਧੋਖਾ ਦਿੰਦੇ ਹਨ, ਅਤੇ ਉਨ੍ਹਾਂ ਦਾ ਧਰਮ ਵਿਅਰਥ ਹੈ।

27ਉਹ ਧਰਮ ਜਿਸ ਨੂੰ ਸਾਡਾ ਪਿਤਾ ਪਰਮੇਸ਼ਵਰ ਸ਼ੁੱਧ ਅਤੇ ਨਿਰਦੋਸ਼ ਮੰਨਦਾ ਹੈ ਉਹ ਇਹ ਹੈ: ਅਨਾਥਾਂ ਅਤੇ ਵਿਧਵਾਵਾਂ ਦੀ ਉਨ੍ਹਾਂ ਦੀ ਮੁਸੀਬਤ ਵਿੱਚ ਦੇਖਭਾਲ ਕਰਨਾ ਅਤੇ ਆਪਣੇ ਆਪ ਨੂੰ ਸੰਸਾਰ ਦੁਆਰਾ ਬੇਦਾਗ ਹੋਣ ਤੋਂ ਬਚਾਏ ਰੱਖਣਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.