ਯਾਕੋਬ 1

ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ।

James 1:3 (UKJV) Knowing this, that the trying of your faith works patience.

1ਯਾਕੋਬ, ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਸੇਵਕ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਕੌਮਾਂ ਵਿੱਚ ਖਿੰਡੇ ਹੋਏ ਹਨ: ਨਮਸਕਾਰ।

2ਹੇ ਮੇਰੇ ਭਰਾਵੋ ਅਤੇ ਭੈਣੋ, ਇਸ ਨੂੰ ਸ਼ੁੱਧ ਖੁਸ਼ੀ ਸਮਝੋ, ਜਦੋਂ ਵੀ ਤੁਹਾਨੂੰ ਬਹੁਤ ਸਾਰੀਆਂ ਕਿਸਮਾਂ ਦੀਆਂ ਅਜ਼ਮਾਇਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ,

3ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ।

4ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਬਣ ਸਕੋ, ਤੁਹਾਨੂੰ ਕਿਸੇ ਵੀ ਗੱਲ ਦੀ ਘਾਟ ਨਾ ਹੋਵੇ।

5ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦੀ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤੀ ਜਾਵੇਗੀ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.