5ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦੀ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤੀ ਜਾਵੇਗੀ
6ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ।
7ਅਜਿਹਾ ਵਿਅਕਤੀ ਇਹ ਉਮੀਦ ਨਾ ਕਰੇ ਕਿ ਪ੍ਰਭੂ ਕੋਲੋ ਮੈਨੂੰ ਕੁਝ ਮਿਲੇਗਾ।
8ਅਜਿਹਾ ਵਿਅਕਤੀ ਉਸ ਦੇ ਹਰ ਕੰਮ ਵਿੱਚ ਦੋਗਲਾ ਅਤੇ ਅਸਥਿਰ ਹੁੰਦਾ ਹੈ।
9ਗਰੀਬੀ ਦੇ ਮਾੜੇ ਹਾਲਾਤਾਂ ਵਿੱਚ ਮਸੀਹੀ ਵਿਸ਼ਵਾਸੀਆਂ ਨੂੰ ਆਪਣੇ ਉੱਚੇ ਅਹੁਦੇ ਤੇ ਮਾਣ ਕਰਨਾ ਚਾਹੀਦਾ ਹੈ।