ਯਾਕੋਬ 2

ਹੇ ਮੇਰੇ ਭਰਾਵੋ ਅਤੇ ਭੈਣੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਪੱਖਪਾਤ ਨਹੀਂ ਦਿਖਾਉਣਾ ਚਾਹੀਦਾ।

James 2:1 (UKJV) My brethren, have not the faith of our Lord Jesus Christ, the Lord of glory, with respect of persons.

1ਹੇ ਮੇਰੇ ਭਰਾਵੋ ਅਤੇ ਭੈਣੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਪੱਖਪਾਤ ਨਹੀਂ ਦਿਖਾਉਣਾ ਚਾਹੀਦਾ।

2ਮੰਨ ਲਓ ਕਿ ਇੱਕ ਆਦਮੀ ਸੋਨੇ ਦੀ ਮੁੰਦਰੀ ਅਤੇ ਵਧੀਆ ਕੱਪੜੇ ਪਾ ਕੇ ਤੁਹਾਡੇ ਪ੍ਰਾਰਥਨਾ ਸਥਾਨ ਵਿੱਚ ਆਉਂਦਾ ਹੈ, ਅਤੇ ਇੱਕ ਗਰੀਬ ਆਦਮੀ ਗੰਦੇ ਪੁਰਾਣੇ ਕੱਪੜਿਆਂ ਵਿੱਚ ਵੀ ਆਉਂਦਾ ਹੈ।

3ਜੇ ਤੁਸੀਂ ਉਸ ਵਿਅਕਤੀ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋ ਜੋ ਵਧੀਆ ਕੱਪੜੇ ਪਾਉਂਦਾ ਹੈ ਅਤੇ ਉਸ ਨੂੰ ਕਹੋ, “ਇੱਥੇ ਚੰਗੀ ਥਾਂ ਆ ਕੇ ਬੈਠ,” ਅਤੇ ਉਸ ਗਰੀਬ ਨੂੰ ਕਹੋ ਕਿ, “ਤੂੰ ਇੱਥੇ ਖੜ੍ਹਾ ਰਹਿ,” ਜਾਂ “ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ,”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.