ਯਾਕੋਬ 2

ਅਤੇ ਪਵਿੱਤਰ ਸ਼ਾਸਤਰ ਸੰਪੂਰਨ ਹੋਇਆ ਜੋ ਕਹਿੰਦਾ ਹੈ, “ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਸ ਦੇ ਲਈ ਧਾਰਮਿਕਤਾ ਗਿਣੀ ਗਈ,” ਅਤੇ ਉਸ ਨੂੰ ਪਰਮੇਸ਼ਵਰ ਦਾ ਮਿੱਤਰ ਕਿਹਾ ਗਿਆ।

James 2:23 (UKJV) And the scripture was fulfilled which says, Abraham believed God, and it was imputed unto him for righteousness: and he was called the Friend of God.

21ਕੀ ਸਾਡੇ ਪੂਰਵਜ ਪਿਤਾ ਅਬਰਾਹਾਮ ਨੂੰ ਉਸ ਕੰਮ ਲਈ ਧਰਮੀ ਨਹੀਂ ਸਮਝਿਆ ਗਿਆ ਸੀ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਤੇ ਚੜ੍ਹਾਇਆ ਸੀ?

22ਤੁਸੀਂ ਵੇਖਦੇ ਹੋ ਕਿ ਉਸ ਦੀ ਨਿਹਚਾ ਅਤੇ ਉਸ ਦੇ ਕਾਰਜ ਮਿਲ ਕੇ ਕੰਮ ਕਰ ਰਹੇ ਸਨ, ਅਤੇ ਵਿਸ਼ਵਾਸ ਉਸ ਦੇ ਕੰਮਾਂ ਦੁਆਰਾ ਪੂਰਾ ਹੋਇਆ ਜੋ ਉਸ ਨੇ ਕੀਤਾ।

23ਅਤੇ ਪਵਿੱਤਰ ਸ਼ਾਸਤਰ ਸੰਪੂਰਨ ਹੋਇਆ ਜੋ ਕਹਿੰਦਾ ਹੈ, “ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਸ ਦੇ ਲਈ ਧਾਰਮਿਕਤਾ ਗਿਣੀ ਗਈ,” ਅਤੇ ਉਸ ਨੂੰ ਪਰਮੇਸ਼ਵਰ ਦਾ ਮਿੱਤਰ ਕਿਹਾ ਗਿਆ।

24ਤੁਸੀਂ ਵੇਖਦੇ ਹੋ ਕਿ ਇੱਕ ਵਿਅਕਤੀ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।

25ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਵੀ ਕਰਮਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਸ ਨੇ ਜਾਸੂਸਾਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.