22ਤੁਸੀਂ ਵੇਖਦੇ ਹੋ ਕਿ ਉਸ ਦੀ ਨਿਹਚਾ ਅਤੇ ਉਸ ਦੇ ਕਾਰਜ ਮਿਲ ਕੇ ਕੰਮ ਕਰ ਰਹੇ ਸਨ, ਅਤੇ ਵਿਸ਼ਵਾਸ ਉਸ ਦੇ ਕੰਮਾਂ ਦੁਆਰਾ ਪੂਰਾ ਹੋਇਆ ਜੋ ਉਸ ਨੇ ਕੀਤਾ।
23ਅਤੇ ਪਵਿੱਤਰ ਸ਼ਾਸਤਰ ਸੰਪੂਰਨ ਹੋਇਆ ਜੋ ਕਹਿੰਦਾ ਹੈ, “ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਸ ਦੇ ਲਈ ਧਾਰਮਿਕਤਾ ਗਿਣੀ ਗਈ,” ਅਤੇ ਉਸ ਨੂੰ ਪਰਮੇਸ਼ਵਰ ਦਾ ਮਿੱਤਰ ਕਿਹਾ ਗਿਆ।
24ਤੁਸੀਂ ਵੇਖਦੇ ਹੋ ਕਿ ਇੱਕ ਵਿਅਕਤੀ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।
25ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਵੀ ਕਰਮਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਸ ਨੇ ਜਾਸੂਸਾਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?
26ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮਰ ਜਾਂਦਾ, ਉਸੇ ਤਰ੍ਹਾਂ ਕਰਮਾਂ ਤੋਂ ਬਿਨਾਂ ਵਿਸ਼ਵਾਸ ਮੁਰਦਾ ਹੁੰਦਾ ਹੈ।