ਯਾਕੋਬ 2

ਜੇ ਤੁਸੀਂ ਉਸ ਵਿਅਕਤੀ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋ ਜੋ ਵਧੀਆ ਕੱਪੜੇ ਪਾਉਂਦਾ ਹੈ ਅਤੇ ਉਸ ਨੂੰ ਕਹੋ, “ਇੱਥੇ ਚੰਗੀ ਥਾਂ ਆ ਕੇ ਬੈਠ,” ਅਤੇ ਉਸ ਗਰੀਬ ਨੂੰ ਕਹੋ ਕਿ, “ਤੂੰ ਇੱਥੇ ਖੜ੍ਹਾ ਰਹਿ,” ਜਾਂ “ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ,”

James 2:3 (UKJV) And all of you have respect to him that wears the cheerful clothing, and say unto him, Sit you here in a good place; and say to the poor, Stand you there, or sit here under my footstool:

1ਹੇ ਮੇਰੇ ਭਰਾਵੋ ਅਤੇ ਭੈਣੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਪੱਖਪਾਤ ਨਹੀਂ ਦਿਖਾਉਣਾ ਚਾਹੀਦਾ।

2ਮੰਨ ਲਓ ਕਿ ਇੱਕ ਆਦਮੀ ਸੋਨੇ ਦੀ ਮੁੰਦਰੀ ਅਤੇ ਵਧੀਆ ਕੱਪੜੇ ਪਾ ਕੇ ਤੁਹਾਡੇ ਪ੍ਰਾਰਥਨਾ ਸਥਾਨ ਵਿੱਚ ਆਉਂਦਾ ਹੈ, ਅਤੇ ਇੱਕ ਗਰੀਬ ਆਦਮੀ ਗੰਦੇ ਪੁਰਾਣੇ ਕੱਪੜਿਆਂ ਵਿੱਚ ਵੀ ਆਉਂਦਾ ਹੈ।

3ਜੇ ਤੁਸੀਂ ਉਸ ਵਿਅਕਤੀ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋ ਜੋ ਵਧੀਆ ਕੱਪੜੇ ਪਾਉਂਦਾ ਹੈ ਅਤੇ ਉਸ ਨੂੰ ਕਹੋ, “ਇੱਥੇ ਚੰਗੀ ਥਾਂ ਆ ਕੇ ਬੈਠ,” ਅਤੇ ਉਸ ਗਰੀਬ ਨੂੰ ਕਹੋ ਕਿ, “ਤੂੰ ਇੱਥੇ ਖੜ੍ਹਾ ਰਹਿ,” ਜਾਂ “ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ,”

4ਕੀ ਤੁਸੀਂ ਆਪਸ ਵਿੱਚ ਭੇਦ-ਭਾਵ ਨਹੀਂ ਕੀਤਾ ਅਤੇ ਭੈੜੇ ਵਿਚਾਰਾਂ ਨਾਲ ਨਿਆਈਂ ਨਹੀਂ ਬਣ ਗਏ?

5ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ: ਸੁਣੋ, ਕੀ ਪਰਮੇਸ਼ਵਰ ਨੇ ਉਨ੍ਹਾਂ ਲੋਕਾਂ ਨੂੰ ਨਹੀਂ ਚੁਣਿਆ ਜੋ ਦੁਨੀਆਂ ਦੀ ਨਜ਼ਰ ਵਿੱਚ ਗਰੀਬ ਹਨ ਅਤੇ ਕਿ ਉਹ ਵਿਸ਼ਵਾਸ ਵਿੱਚ ਅਮੀਰ ਹੋਣ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.