ਯਾਕੋਬ 2

ਕੀ ਇਹ ਉਹ ਨਹੀਂ ਹਨ ਜੋ ਉਸ ਦੇ ਉੱਤਮ ਨਾਮ ਦੀ ਨਿੰਦਿਆ ਕਰ ਰਹੇ ਹਨ ਜਿਸ ਨਾਲ ਤੁਸੀਂ ਸੰਬੰਧਿਤ ਹੋ?

James 2:7 (UKJV) Do not they blaspheme that worthy name by the which all of you are called?

5ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ: ਸੁਣੋ, ਕੀ ਪਰਮੇਸ਼ਵਰ ਨੇ ਉਨ੍ਹਾਂ ਲੋਕਾਂ ਨੂੰ ਨਹੀਂ ਚੁਣਿਆ ਜੋ ਦੁਨੀਆਂ ਦੀ ਨਜ਼ਰ ਵਿੱਚ ਗਰੀਬ ਹਨ ਅਤੇ ਕਿ ਉਹ ਵਿਸ਼ਵਾਸ ਵਿੱਚ ਅਮੀਰ ਹੋਣ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?

6ਪਰ ਤੁਸੀਂ ਗਰੀਬਾਂ ਦਾ ਨਿਰਾਦਰ ਕੀਤਾ ਹੈ। ਕੀ ਇਹ ਅਮੀਰ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?

7ਕੀ ਇਹ ਉਹ ਨਹੀਂ ਹਨ ਜੋ ਉਸ ਦੇ ਉੱਤਮ ਨਾਮ ਦੀ ਨਿੰਦਿਆ ਕਰ ਰਹੇ ਹਨ ਜਿਸ ਨਾਲ ਤੁਸੀਂ ਸੰਬੰਧਿਤ ਹੋ?

8ਜੇ ਤੁਸੀਂ ਸੱਚ-ਮੁੱਚ ਪਵਿੱਤਰ ਸ਼ਾਸਤਰ ਵਿੱਚ ਲਿਖੇ ਗਏ ਉਸ ਸ਼ਾਹੀ ਕਾਨੂੰਨ ਨੂੰ ਮੰਨਦੇ ਹੋ, “ਕਿ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ,” ਤਾਂ ਤੁਸੀਂ ਸਹੀ ਕਰਦੇ ਹੋ।

9ਪਰ ਜੇ ਤੁਸੀਂ ਪੱਖਪਾਤ ਕਰਦੇ ਹੋ, ਤਾਂ ਤੁਸੀਂ ਪਾਪ ਕਰਦੇ ਹੋ ਅਤੇ ਕਾਨੂੰਨ ਤੋੜਨ ਵਾਲੇ ਵਜੋਂ ਦੋਸ਼ੀ ਠਹਿਰਾਏ ਜਾਂਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.