1ਹੇ ਮੇਰੇ ਸਾਥੀ ਵਿਸ਼ਵਾਸੀਓ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਬਣਨ, ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਜੋ ਉਪਦੇਸ਼ਕ ਹਾਂ, “ਉਪਦੇਸ਼ਕਾਂ ਦਾ ਦੂਜਿਆਂ ਨਾਲੋਂ ਸਖ਼ਤ ਨਿਆਂ ਕੀਤਾ ਜਾਵੇਗਾ,”
2ਅਸੀਂ ਸਾਰੇ ਕਈ ਤਰੀਕਿਆਂ ਨਾਲ ਠੋਕਰ ਖਾਂਦੇ ਹਾਂ। ਕੋਈ ਵੀ ਜਿਹੜਾ ਕਦੀ ਬਚਨ ਵਿੱਚ ਭੁੱਲ ਨਹੀਂ ਕਰਦਾ ਉਹ ਸੰਪੂਰਨ ਹੈ, ਉਹ ਆਪਣੇ ਪੂਰੇ ਸਰੀਰ ਨੂੰ ਠੱਲ੍ਹ ਪਾਉਣ ਦੇ ਯੋਗ ਹੁੰਦਾ ਹੈ।
3ਜਦੋਂ ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਜੋ ਉਹ ਸਾਡੇ ਵੱਸ ਵਿੱਚ ਰਹਿਣ, ਤੇ ਅਸੀਂ ਉਹਨਾਂ ਦੇ ਸਰੀਰ ਨੂੰ ਮੋੜ ਸਕਦੇ ਹਾਂ।