ਯਾਕੋਬ 3

ਹੇ ਮੇਰੇ ਭਰਾਵੋ ਅਤੇ ਭੈਣੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫ਼ਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।

James 3:12 (UKJV) Can the fig tree, my brethren, bear olive berries? either a vine, figs? so can no fountain both yield salt water and fresh.

10ਉਸੇ ਮੂੰਹ ਵਿੱਚੋਂ ਪ੍ਰਸ਼ੰਸਾ ਅਤੇ ਸਰਾਪ ਨਿਕਲਦੇ ਹਨ। ਹੇ ਮੇਰੇ ਭਰਾਵੋ ਅਤੇ ਭੈਣੋ, ਇਹ ਗੱਲਾਂ ਇਸੇ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ।

11ਕੀ ਇੱਕ ਹੀ ਝਰਨੇ ਤੋਂ ਮਿੱਠਾ ਪਾਣੀ ਅਤੇ ਖਾਰਾ ਪਾਣੀ ਦੋਵੇਂ ਵਹਿ ਸਕਦੇ ਹਨ?

12ਹੇ ਮੇਰੇ ਭਰਾਵੋ ਅਤੇ ਭੈਣੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫ਼ਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।

13ਤੁਹਾਡੇ ਵਿੱਚੋਂ ਕੌਣ ਬੁੱਧੀਮਾਨ ਅਤੇ ਸਮਝਦਾਰ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।

14ਪਰ ਜੇ ਤੁਸੀਂ ਆਪਣੇ ਦਿਲਾਂ ਵਿੱਚ ਕੌੜੀ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਤਾਂ ਇਸ ਬਾਰੇ ਸ਼ੇਖੀ ਨਾ ਮਾਰੋ ਜਾਂ ਸੱਚਾਈ ਤੋਂ ਇਨਕਾਰ ਨਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.