12ਹੇ ਮੇਰੇ ਭਰਾਵੋ ਅਤੇ ਭੈਣੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫ਼ਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
13ਤੁਹਾਡੇ ਵਿੱਚੋਂ ਕੌਣ ਬੁੱਧੀਮਾਨ ਅਤੇ ਸਮਝਦਾਰ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
14ਪਰ ਜੇ ਤੁਸੀਂ ਆਪਣੇ ਦਿਲਾਂ ਵਿੱਚ ਕੌੜੀ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਤਾਂ ਇਸ ਬਾਰੇ ਸ਼ੇਖੀ ਨਾ ਮਾਰੋ ਜਾਂ ਸੱਚਾਈ ਤੋਂ ਇਨਕਾਰ ਨਾ ਕਰੋ।
15ਅਜਿਹੀ “ਬੁੱਧ” ਸਵਰਗ ਤੋਂ ਨਹੀਂ ਉਤਰਦੀ ਪਰ ਧਰਤੀ ਉੱਤੇ, ਬੁੱਧੀਹੀਣ ਅਤੇ ਸ਼ੈਤਾਨੀ ਹੈ।
16ਕਿਉਂਕਿ ਜਿੱਥੇ ਤੁਸੀਂ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਉੱਥੇ ਤੁਹਾਨੂੰ ਵਿਕਾਰ ਅਤੇ ਹਰ ਭੈੜੀ ਆਦਤ ਮਿਲਦੀ ਹੈ।