ਯਾਕੋਬ 3

ਹਰ ਪ੍ਰਕਾਰ ਦੇ ਜਾਨਵਰਾਂ, ਪੰਛੀਆਂ, ਸੱਪਾਂ ਅਤੇ ਸਮੁੰਦਰੀ ਜੀਵਾਂ ਨੂੰ ਮਨੁੱਖਜਾਤੀ ਦੁਆਰਾ ਕਾਬੂ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਵੀ ਗਿਆ ਹੈ,

James 3:7 (UKJV) For every kind of beasts, and of birds, and of serpents, and of things in the sea, is tamed, and has been tamed of mankind:

5ਇਸੇ ਤਰ੍ਹਾਂ, ਜੀਭ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਬਹੁਤ ਸ਼ੇਖੀ ਮਾਰਦੀ ਹੈ। ਵਿਚਾਰ ਕਰੋ ਕਿ ਇੱਕ ਛੋਟੀ ਜਿਹੀ ਚੰਗਿਆੜੀ ਨਾਲ ਕਿੰਨੇ ਵੱਡੇ ਜੰਗਲ ਨੂੰ ਅੱਗ ਲੱਗ ਜਾਂਦੀ ਹੈ।

6ਜੀਭ ਵੀ ਅੱਗ ਵਰਗੀ ਹੈ, ਸਰੀਰ ਦੇ ਅੰਗਾਂ ਵਿੱਚ ਬੁਰਾਈ ਦੀ ਦੁਨੀਆਂ ਜੀਭ ਹੈ, ਇਹ ਸਾਰੇ ਸਰੀਰ ਨੂੰ ਭ੍ਰਿਸ਼ਟ ਕਰਦੀ ਹੈ, ਆਪਣੇ ਜੀਵਨ-ਚੱਕਰ ਦੇ ਪੂਰੇ ਰਾਹ ਨੂੰ ਅੱਗ ਲਗਾਉਂਦੀ ਹੈ, ਅਤੇ ਖੁਦ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ।

7ਹਰ ਪ੍ਰਕਾਰ ਦੇ ਜਾਨਵਰਾਂ, ਪੰਛੀਆਂ, ਸੱਪਾਂ ਅਤੇ ਸਮੁੰਦਰੀ ਜੀਵਾਂ ਨੂੰ ਮਨੁੱਖਜਾਤੀ ਦੁਆਰਾ ਕਾਬੂ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਵੀ ਗਿਆ ਹੈ,

8ਪਰ ਕੋਈ ਵੀ ਮਨੁੱਖ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਇੱਕ ਚੰਚਲ ਬੁਰਾਈ ਹੈ, ਜੋ ਨਾਸ਼ ਕਰਨ ਵਾਲੇ ਜ਼ਹਿਰ ਨਾਲ ਭਰੀ ਹੋਈ ਹੈ।

9ਜੀਭ ਨਾਲ ਅਸੀਂ ਆਪਣੇ ਪ੍ਰਭੂ ਸਾਡੇ ਪਿਤਾ ਦੀ ਉਸਤਤ ਕਰਦੇ ਹਾਂ, ਅਤੇ ਇਸ ਦੇ ਨਾਲ ਅਸੀਂ ਉਨ੍ਹਾਂ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ, ਜੋ ਪਰਮੇਸ਼ਵਰ ਦੇ ਸਰੂਪ ਉੱਤੇ ਬਣਾਏ ਗਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.