10ਆਪਣੇ ਆਪ ਨੂੰ ਪ੍ਰਭੂ ਦੇ ਅੱਗੇ ਨੀਵਾਂ ਕਰੋ, ਅਤੇ ਉਹ ਤੁਹਾਨੂੰ ਉੱਚਾ ਕਰੇਗਾ।
11ਹੇ ਭਰਾਵੋ ਅਤੇ ਭੈਣੋ, ਇੱਕ-ਦੂਜੇ ਦੀ ਨਿੰਦਿਆ ਨਾ ਕਰੋ। ਜਿਹੜਾ ਵੀ ਕੋਈ ਆਪਣੇ ਭਰਾ ਜਾਂ ਭੈਣ ਦੇ ਵਿਰੁੱਧ ਬੋਲਦਾ ਹੈ ਅਤੇ ਉਸ ਤੇ ਦੋਸ਼ ਲਾਉਂਦਾ ਹੈ ਉਹ ਬਿਵਸਥਾ ਦੇ ਵਿਰੁੱਧ ਬੋਲਦਾ ਹੈ। ਅਤੇ ਪਰਮੇਸ਼ਵਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਪਰਮੇਸ਼ਵਰ ਦੀ ਬਿਵਸਥਾ ਤੇ ਦੋਸ਼ ਲਾਉਂਦਾ ਹੈ ਤਾਂ ਤੁਸੀਂ ਬਿਵਸਥਾ ਉੱਤੇ ਚੱਲਣ ਵਾਲੇ ਨਹੀਂ ਸਗੋਂ ਦੋਸ਼ ਲਾਉਣ ਵਾਲੇ ਬਣੇ।
12ਇੱਥੇ ਸਿਰਫ ਇੱਕ ਬਿਵਸਥਾ ਦੇਣ ਵਾਲਾ ਅਤੇ ਨਿਆਈਂ ਹੈ, ਪਰਮੇਸ਼ਵਰ ਹੈ ਜੋ ਬਚਾਉਂਦਾ ਅਤੇ ਨਸ਼ਟ ਕਰਨ ਦੇ ਯੋਗ ਹੈ। ਪਰ ਤੁਸੀਂ ਆਪਣੇ ਗੁਆਂਢੀ ਦਾ ਨਿਆਂ ਕਰਨ ਵਾਲੇ ਕੌਣ ਹੋ?
13ਹੁਣ ਸੁਣੋ, ਤੁਸੀਂ ਜੋ ਕਹਿੰਦੇ ਹੋ, “ਅੱਜ ਜਾਂ ਕੱਲ੍ਹ ਅਸੀਂ ਇਸ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ, ਉੱਥੇ ਇੱਕ ਸਾਲ ਬਿਤਾਵਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ।”
14ਕਿਉਂ ਜੋ ਤੁਹਾਨੂੰ ਇਹ ਵੀ ਨਹੀਂ ਪਤਾ ਕਿ ਕੱਲ੍ਹ ਨੂੰ ਕੀ ਹੋਵੇਗਾ। ਤੁਹਾਡੀ ਜ਼ਿੰਦਗੀ ਕੀ ਹੈ? ਤੁਸੀਂ ਇੱਕ ਭਾਫ਼ ਹੋ ਜੋ ਥੋੜ੍ਹੀ ਦੇਰ ਲਈ ਪ੍ਰਗਟ ਹੁੰਦੀ ਹੈ ਅਤੇ ਫਿਰ ਅਲੋਪ ਹੋ ਜਾਂਦੀ ਹੈ।