ਯਾਕੋਬ 4

ਇਸ ਦੀ ਬਜਾਏ, ਤੁਹਾਨੂੰ ਇਹ ਕਹਿਣਾ ਚਾਹੀਦਾ ਹੈ, “ਜੇ ਇਹ ਪ੍ਰਭੂ ਦੀ ਇੱਛਾ ਹੋਵੇ, ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।”

James 4:15 (UKJV) For that all of you ought to say, If the Lord will, we shall live, and do this, or that.

13ਹੁਣ ਸੁਣੋ, ਤੁਸੀਂ ਜੋ ਕਹਿੰਦੇ ਹੋ, “ਅੱਜ ਜਾਂ ਕੱਲ੍ਹ ਅਸੀਂ ਇਸ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ, ਉੱਥੇ ਇੱਕ ਸਾਲ ਬਿਤਾਵਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ।”

14ਕਿਉਂ ਜੋ ਤੁਹਾਨੂੰ ਇਹ ਵੀ ਨਹੀਂ ਪਤਾ ਕਿ ਕੱਲ੍ਹ ਨੂੰ ਕੀ ਹੋਵੇਗਾ। ਤੁਹਾਡੀ ਜ਼ਿੰਦਗੀ ਕੀ ਹੈ? ਤੁਸੀਂ ਇੱਕ ਭਾਫ਼ ਹੋ ਜੋ ਥੋੜ੍ਹੀ ਦੇਰ ਲਈ ਪ੍ਰਗਟ ਹੁੰਦੀ ਹੈ ਅਤੇ ਫਿਰ ਅਲੋਪ ਹੋ ਜਾਂਦੀ ਹੈ।

15ਇਸ ਦੀ ਬਜਾਏ, ਤੁਹਾਨੂੰ ਇਹ ਕਹਿਣਾ ਚਾਹੀਦਾ ਹੈ, “ਜੇ ਇਹ ਪ੍ਰਭੂ ਦੀ ਇੱਛਾ ਹੋਵੇ, ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।”

16ਜਿਵੇਂ ਕਿ ਇਹ ਹੈ, ਤੁਸੀਂ ਆਪਣੀਆਂ ਹੰਕਾਰੀ ਯੋਜਨਾਵਾਂ ਉੱਤੇ ਘੁੰਮਡ ਕਰਦੇ ਹੋ। ਅਜਿਹੀਆਂ ਸਾਰੀਆਂ ਸ਼ੇਖੀਆਂ ਮਾਰਨਾ ਬੁਰਾਈ ਹੈ।

17ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.