1ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਦਾ ਕਾਰਨ ਕੀ ਹੈ? ਕੀ ਉਹ ਤੁਹਾਡੀਆਂ ਇੱਛਾਵਾਂ ਤੋਂ ਨਹੀਂ ਆਉਂਦੇ ਜੋ ਤੁਹਾਡੇ ਅੰਦਰ ਲੜਦੇ ਹਨ?
2ਤੁਹਾਡੀ ਇੱਛਾ ਹੈ ਪਰ ਤੁਹਾਡੇ ਕੋਲ ਨਹੀਂ ਹੈ, ਇਸ ਲਈ ਤੁਸੀਂ ਮਾਰ ਦਿੰਦੇ ਹੋ। ਤੁਸੀਂ ਲੋਭ ਕਰਦੇ ਹੋ ਪਰ ਜੋ ਤੁਸੀਂ ਚਾਹੁੰਦੇ ਹੋ ਉਹ ਪ੍ਰਾਪਤ ਨਹੀਂ ਕਰ ਸਕਦੇ, ਇਸ ਲਈ ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਕੋਲ ਨਹੀਂ ਹੈ ਕਿਉਂਕਿ ਤੁਸੀਂ ਪਰਮੇਸ਼ਵਰ ਤੋਂ ਨਹੀਂ ਮੰਗਦੇ।
3ਜਦੋਂ ਤੁਸੀਂ ਪਰਮੇਸ਼ਵਰ ਕੋਲੋ ਮੰਗਦੇ ਹੋ, ਤੁਹਾਨੂੰ ਪ੍ਰਾਪਤ ਨਹੀਂ ਹੁੰਦਾ, ਕਿਉਂਕਿ ਤੁਸੀਂ ਬੁਰੀ ਨੀਤ ਨਾਲ ਮੰਗਦੇ ਹੋ, ਤਾਂ ਜੋ ਤੁਸੀਂ ਉਸ ਨੂੰ ਆਪਣੀਆਂ ਭੋਗ ਬਿਲਾਸਾਂ ਤੇ ਖਰਚ ਕਰ ਸਕੋ।
4ਹੇ ਬੇਵਫ਼ਾ ਲੋਕੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਦੋਸਤੀ ਕਰਨਾ ਪਰਮੇਸ਼ਵਰ ਨਾਲ ਵੈਰ ਕਰਨਾ ਹੈ? ਇਸ ਲਈ, ਜੋ ਕੋਈ ਵੀ ਸੰਸਾਰ ਦਾ ਦੋਸਤ ਬਣਨ ਦੀ ਚੋਣ ਕਰਦਾ ਹੈ ਉਹ ਪਰਮੇਸ਼ਵਰ ਦਾ ਦੁਸ਼ਮਣ ਬਣ ਜਾਂਦਾ ਹੈ।
5ਜਾਂ ਕੀ ਤੁਸੀਂ ਸੋਚਦੇ ਹੋ ਕਿ ਪਵਿੱਤਰ ਸ਼ਾਸਤਰ ਬਿਨਾਂ ਕਿਸੇ ਕਾਰਨ ਦੇ ਕਹਿੰਦਾ ਹੈ ਕਿ ਉਹ ਈਰਖਾ ਨਾਲ ਉਸ ਪਵਿੱਤਰ ਆਤਮਾ ਦੀ ਇੱਛਾ ਰੱਖਦਾ ਹੈ ਜਿਸ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ?