ਯਾਕੋਬ 4

ਹੇ ਬੇਵਫ਼ਾ ਲੋਕੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਦੋਸਤੀ ਕਰਨਾ ਪਰਮੇਸ਼ਵਰ ਨਾਲ ਵੈਰ ਕਰਨਾ ਹੈ? ਇਸ ਲਈ, ਜੋ ਕੋਈ ਵੀ ਸੰਸਾਰ ਦਾ ਦੋਸਤ ਬਣਨ ਦੀ ਚੋਣ ਕਰਦਾ ਹੈ ਉਹ ਪਰਮੇਸ਼ਵਰ ਦਾ ਦੁਸ਼ਮਣ ਬਣ ਜਾਂਦਾ ਹੈ।

James 4:4 (UKJV) All of you adulterers and adulteresses, know all of you not that the friendship of the world is enmity with God? whosoever therefore will be a friend of the world is the enemy of God.

2ਤੁਹਾਡੀ ਇੱਛਾ ਹੈ ਪਰ ਤੁਹਾਡੇ ਕੋਲ ਨਹੀਂ ਹੈ, ਇਸ ਲਈ ਤੁਸੀਂ ਮਾਰ ਦਿੰਦੇ ਹੋ। ਤੁਸੀਂ ਲੋਭ ਕਰਦੇ ਹੋ ਪਰ ਜੋ ਤੁਸੀਂ ਚਾਹੁੰਦੇ ਹੋ ਉਹ ਪ੍ਰਾਪਤ ਨਹੀਂ ਕਰ ਸਕਦੇ, ਇਸ ਲਈ ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਕੋਲ ਨਹੀਂ ਹੈ ਕਿਉਂਕਿ ਤੁਸੀਂ ਪਰਮੇਸ਼ਵਰ ਤੋਂ ਨਹੀਂ ਮੰਗਦੇ।

3ਜਦੋਂ ਤੁਸੀਂ ਪਰਮੇਸ਼ਵਰ ਕੋਲੋ ਮੰਗਦੇ ਹੋ, ਤੁਹਾਨੂੰ ਪ੍ਰਾਪਤ ਨਹੀਂ ਹੁੰਦਾ, ਕਿਉਂਕਿ ਤੁਸੀਂ ਬੁਰੀ ਨੀਤ ਨਾਲ ਮੰਗਦੇ ਹੋ, ਤਾਂ ਜੋ ਤੁਸੀਂ ਉਸ ਨੂੰ ਆਪਣੀਆਂ ਭੋਗ ਬਿਲਾਸਾਂ ਤੇ ਖਰਚ ਕਰ ਸਕੋ।

4ਹੇ ਬੇਵਫ਼ਾ ਲੋਕੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਦੋਸਤੀ ਕਰਨਾ ਪਰਮੇਸ਼ਵਰ ਨਾਲ ਵੈਰ ਕਰਨਾ ਹੈ? ਇਸ ਲਈ, ਜੋ ਕੋਈ ਵੀ ਸੰਸਾਰ ਦਾ ਦੋਸਤ ਬਣਨ ਦੀ ਚੋਣ ਕਰਦਾ ਹੈ ਉਹ ਪਰਮੇਸ਼ਵਰ ਦਾ ਦੁਸ਼ਮਣ ਬਣ ਜਾਂਦਾ ਹੈ।

5ਜਾਂ ਕੀ ਤੁਸੀਂ ਸੋਚਦੇ ਹੋ ਕਿ ਪਵਿੱਤਰ ਸ਼ਾਸਤਰ ਬਿਨਾਂ ਕਿਸੇ ਕਾਰਨ ਦੇ ਕਹਿੰਦਾ ਹੈ ਕਿ ਉਹ ਈਰਖਾ ਨਾਲ ਉਸ ਪਵਿੱਤਰ ਆਤਮਾ ਦੀ ਇੱਛਾ ਰੱਖਦਾ ਹੈ ਜਿਸ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ?

6ਪਰ ਪਰਮੇਸ਼ਵਰ ਸਾਨੂੰ ਵਧੇਰੇ ਕਿਰਪਾ ਦਿੰਦਾ ਹੈ। ਇਸੇ ਲਈ ਪਵਿੱਤਰ ਸ਼ਾਸਤਰ ਕਹਿੰਦਾ ਹੈ: “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.