ਯਾਕੋਬ 4

ਆਪਣੇ ਆਪ ਨੂੰ ਪਰਮੇਸ਼ਵਰ ਦੇ ਅਧੀਨ ਕਰੋ। ਦੁਸ਼ਟ ਦਾ ਸਾਹਮਣਾ ਕਰੋ, ਅਤੇ ਉਹ ਤੁਹਾਡੇ ਅੱਗੋਂ ਭੱਜ ਜਾਵੇਗਾ।

James 4:7 (UKJV) Submit yourselves therefore to God. Resist the devil, and he will flee from you.

5ਜਾਂ ਕੀ ਤੁਸੀਂ ਸੋਚਦੇ ਹੋ ਕਿ ਪਵਿੱਤਰ ਸ਼ਾਸਤਰ ਬਿਨਾਂ ਕਿਸੇ ਕਾਰਨ ਦੇ ਕਹਿੰਦਾ ਹੈ ਕਿ ਉਹ ਈਰਖਾ ਨਾਲ ਉਸ ਪਵਿੱਤਰ ਆਤਮਾ ਦੀ ਇੱਛਾ ਰੱਖਦਾ ਹੈ ਜਿਸ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ?

6ਪਰ ਪਰਮੇਸ਼ਵਰ ਸਾਨੂੰ ਵਧੇਰੇ ਕਿਰਪਾ ਦਿੰਦਾ ਹੈ। ਇਸੇ ਲਈ ਪਵਿੱਤਰ ਸ਼ਾਸਤਰ ਕਹਿੰਦਾ ਹੈ: “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”

7ਆਪਣੇ ਆਪ ਨੂੰ ਪਰਮੇਸ਼ਵਰ ਦੇ ਅਧੀਨ ਕਰੋ। ਦੁਸ਼ਟ ਦਾ ਸਾਹਮਣਾ ਕਰੋ, ਅਤੇ ਉਹ ਤੁਹਾਡੇ ਅੱਗੋਂ ਭੱਜ ਜਾਵੇਗਾ।

8ਪਰਮੇਸ਼ਵਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਧੋਵੋ ਅਤੇ ਆਪਣੇ ਦਿਲਾਂ ਨੂੰ ਸ਼ੁੱਧ ਕਰੋ, ਤੁਸੀਂ ਜੋ ਦੋਗਲੇ ਹੋ

9ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਆਪਣੇ ਹਾਸੇ ਨੂੰ ਸੋਗ ਅਤੇ ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.