ਯਾਕੋਬ 5

ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਉਨ੍ਹਾਂ ਨੂੰ ਧੰਨ ਮੰਨਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ ਹੈ। ਤੁਸੀਂ ਅਯੂਬ ਦੇ ਸਬਰ ਬਾਰੇ ਸੁਣਿਆ ਹੈ ਅਤੇ ਵੇਖਿਆ ਹੈ ਕਿ ਆਖਰਕਾਰ ਪ੍ਰਭੂ ਦੇ ਵਲੋਂ ਉਸ ਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਰਹਿਮਦਿਲੀ ਅਤੇ ਦਇਆ ਨਾਲ ਭਰਪੂਰ ਹੈ।

James 5:11 (UKJV) Behold, we count them happy which endure. All of you have heard of the patience of Job, and have seen the end of the Lord; that the Lord is very pitiful, and of tender mercy.

9ਹੇ ਭਰਾਵੋ ਅਤੇ ਭੈਣੋ, ਇੱਕ-ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ, ਨਹੀਂ ਤਾਂ ਤੁਹਾਡਾ ਨਿਆਂ ਕੀਤਾ ਜਾਵੇਗਾ। ਨਿਆਈਂ ਦਰਵਾਜ਼ੇ ਤੇ ਖੜ੍ਹਾ ਹੈ!

10ਹੇ ਭਰਾਵੋ ਅਤੇ ਭੈਣੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ, ਉਹਨਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।

11ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਉਨ੍ਹਾਂ ਨੂੰ ਧੰਨ ਮੰਨਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ ਹੈ। ਤੁਸੀਂ ਅਯੂਬ ਦੇ ਸਬਰ ਬਾਰੇ ਸੁਣਿਆ ਹੈ ਅਤੇ ਵੇਖਿਆ ਹੈ ਕਿ ਆਖਰਕਾਰ ਪ੍ਰਭੂ ਦੇ ਵਲੋਂ ਉਸ ਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਰਹਿਮਦਿਲੀ ਅਤੇ ਦਇਆ ਨਾਲ ਭਰਪੂਰ ਹੈ।

12ਹੇ ਮੇਰੇ ਭਰਾਵੋ ਅਤੇ ਭੈਣੋ, ਸਭ ਤੋਂ ਪਹਿਲਾਂ ਇਹ ਹੈ, ਕਿ ਸਹੁੰ ਨਾ ਖਾਓ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਹੀ ਕਿਸੇ ਹੋਰ ਚੀਜ਼ ਦੀ ਸਹੁੰ ਖਾਓ। ਤੁਹਾਡੀ “ਹਾਂ ਦੀ ਹਾਂ” ਅਤੇ “ਨਾਂਹ ਦੀ ਨਾਂਹ” ਹੋਵੇ। ਨਹੀਂ ਤਾਂ ਤੁਸੀਂ ਦੋਸ਼ੀ ਠਹਿਰਾਏ ਜਾਓਗੇ।

13ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਹ ਪ੍ਰਾਰਥਨਾ ਕਰੇ। ਕੀ ਕੋਈ ਖੁਸ਼ ਹੈ? ਤਾਂ ਉਹ ਉਸਤਤ ਦੇ ਗੀਤ ਗਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.