10ਹੇ ਭਰਾਵੋ ਅਤੇ ਭੈਣੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ, ਉਹਨਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।
11ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਉਨ੍ਹਾਂ ਨੂੰ ਧੰਨ ਮੰਨਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ ਹੈ। ਤੁਸੀਂ ਅਯੂਬ ਦੇ ਸਬਰ ਬਾਰੇ ਸੁਣਿਆ ਹੈ ਅਤੇ ਵੇਖਿਆ ਹੈ ਕਿ ਆਖਰਕਾਰ ਪ੍ਰਭੂ ਦੇ ਵਲੋਂ ਉਸ ਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਰਹਿਮਦਿਲੀ ਅਤੇ ਦਇਆ ਨਾਲ ਭਰਪੂਰ ਹੈ।
12ਹੇ ਮੇਰੇ ਭਰਾਵੋ ਅਤੇ ਭੈਣੋ, ਸਭ ਤੋਂ ਪਹਿਲਾਂ ਇਹ ਹੈ, ਕਿ ਸਹੁੰ ਨਾ ਖਾਓ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਹੀ ਕਿਸੇ ਹੋਰ ਚੀਜ਼ ਦੀ ਸਹੁੰ ਖਾਓ। ਤੁਹਾਡੀ “ਹਾਂ ਦੀ ਹਾਂ” ਅਤੇ “ਨਾਂਹ ਦੀ ਨਾਂਹ” ਹੋਵੇ। ਨਹੀਂ ਤਾਂ ਤੁਸੀਂ ਦੋਸ਼ੀ ਠਹਿਰਾਏ ਜਾਓਗੇ।
13ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਹ ਪ੍ਰਾਰਥਨਾ ਕਰੇ। ਕੀ ਕੋਈ ਖੁਸ਼ ਹੈ? ਤਾਂ ਉਹ ਉਸਤਤ ਦੇ ਗੀਤ ਗਾਵੇ।
14ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਤਾਂ ਉਹ ਕਲੀਸਿਆ ਦੇ ਬਜ਼ੁਰਗਾਂ ਨੂੰ ਬੁਲਾਉਣ ਅਤੇ ਉਹ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ।