ਯਾਕੋਬ 5

ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਹ ਪ੍ਰਾਰਥਨਾ ਕਰੇ। ਕੀ ਕੋਈ ਖੁਸ਼ ਹੈ? ਤਾਂ ਉਹ ਉਸਤਤ ਦੇ ਗੀਤ ਗਾਵੇ।

James 5:13 (UKJV) Is any among you afflicted? let him pray. Is any merry? let him sing psalms.

11ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਉਨ੍ਹਾਂ ਨੂੰ ਧੰਨ ਮੰਨਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ ਹੈ। ਤੁਸੀਂ ਅਯੂਬ ਦੇ ਸਬਰ ਬਾਰੇ ਸੁਣਿਆ ਹੈ ਅਤੇ ਵੇਖਿਆ ਹੈ ਕਿ ਆਖਰਕਾਰ ਪ੍ਰਭੂ ਦੇ ਵਲੋਂ ਉਸ ਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਰਹਿਮਦਿਲੀ ਅਤੇ ਦਇਆ ਨਾਲ ਭਰਪੂਰ ਹੈ।

12ਹੇ ਮੇਰੇ ਭਰਾਵੋ ਅਤੇ ਭੈਣੋ, ਸਭ ਤੋਂ ਪਹਿਲਾਂ ਇਹ ਹੈ, ਕਿ ਸਹੁੰ ਨਾ ਖਾਓ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਹੀ ਕਿਸੇ ਹੋਰ ਚੀਜ਼ ਦੀ ਸਹੁੰ ਖਾਓ। ਤੁਹਾਡੀ “ਹਾਂ ਦੀ ਹਾਂ” ਅਤੇ “ਨਾਂਹ ਦੀ ਨਾਂਹ” ਹੋਵੇ। ਨਹੀਂ ਤਾਂ ਤੁਸੀਂ ਦੋਸ਼ੀ ਠਹਿਰਾਏ ਜਾਓਗੇ।

13ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਹ ਪ੍ਰਾਰਥਨਾ ਕਰੇ। ਕੀ ਕੋਈ ਖੁਸ਼ ਹੈ? ਤਾਂ ਉਹ ਉਸਤਤ ਦੇ ਗੀਤ ਗਾਵੇ।

14ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਤਾਂ ਉਹ ਕਲੀਸਿਆ ਦੇ ਬਜ਼ੁਰਗਾਂ ਨੂੰ ਬੁਲਾਉਣ ਅਤੇ ਉਹ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ।

15ਅਤੇ ਵਿਸ਼ਵਾਸ ਵਿੱਚ ਕੀਤੀ ਗਈ ਪ੍ਰਾਰਥਨਾ ਬਿਮਾਰ ਵਿਅਕਤੀ ਨੂੰ ਤੰਦਰੁਸਤ ਕਰੇਗੀ; ਪ੍ਰਭੂ ਉਨ੍ਹਾਂ ਨੂੰ ਉੱਚਾ ਕਰੇਗਾ। ਜੇ ਉਨ੍ਹਾਂ ਨੇ ਪਾਪ ਕੀਤਾ ਹੈ, ਤਾਂ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.