18ਫੇਰ ਉਸ ਨੇ ਪ੍ਰਾਰਥਨਾ ਕੀਤੀ, ਅਤੇ ਅਕਾਸ਼ ਨੇ ਮੀਂਹ ਪਾਇਆ ਅਤੇ ਧਰਤੀ ਨੇ ਆਪਣੀਆਂ ਫਸਲਾਂ ਪੈਦਾ ਕੀਤੀਆਂ।
19ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਗਿਆ ਹੈ ਅਤੇ ਕੋਈ ਵਿਅਕਤੀ ਉਸ ਨੂੰ ਵਾਪਸ ਮੋੜ ਲਿਆਵੇ,
20ਇਸ ਨੂੰ ਯਾਦ ਰੱਖੋ: ਕਿ ਜੇ ਕੋਈ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।