8ਉਹਨਾਂ ਤੋਂ ਨਾ ਡਰ, ਕਿਉਂਕਿ ਮੈਂ ਤੇਰੇ ਨਾਲ ਹਾਂ ਅਤੇ ਤੈਨੂੰ ਬਚਾਵਾਂਗਾ,” ਯਾਹਵੇਹ ਇਹ ਆਖਦਾ ਹੈ।
9ਤਦ ਯਾਹਵੇਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ ਅਤੇ ਮੈਨੂੰ ਕਿਹਾ, “ਮੈਂ ਆਪਣੇ ਸ਼ਬਦ ਤੇਰੇ ਮੂੰਹ ਵਿੱਚ ਪਾ ਦਿੱਤੇ ਹਨ।
10ਵੇਖੋ, ਅੱਜ ਮੈਂ ਤੁਹਾਨੂੰ ਕੌਮਾਂ ਅਤੇ ਰਾਜਾਂ ਉੱਤੇ ਨਿਯੁਕਤ ਕਰਦਾ ਹਾਂ। ਤੂੰ ਉਹਨਾਂ ਨੂੰ ਪੁੱਟ ਦੇਵੇਂਗਾ ਅਤੇ ਢਾਹ ਦੇਵੇਂਗਾ। ਤੂੰ ਤਬਾਹ ਕਰ ਦੇਵੇਂਗਾ ਅਤੇ ਉਖਾੜ ਦੇਵੇਂਗਾ। ਤੂੰ ਉਸਾਰੇਗਾ ਅਤੇ ਉਗਾਵੇਂਗਾ।”
11ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: “ਯਿਰਮਿਯਾਹ, ਤੂੰ ਕੀ ਵੇਖਦਾ ਹੈ?” ਮੈਂ ਜਵਾਬ ਦਿੱਤਾ, “ਮੈਂ ਬਦਾਮ ਦੇ ਰੁੱਖ ਦੀ ਟਾਹਣੀ ਵੇਖਦਾ ਹਾਂ।”
12ਯਾਹਵੇਹ ਨੇ ਮੈਨੂੰ ਕਿਹਾ, “ਤੂੰ ਠੀਕ ਦੇਖਿਆ ਹੈ, ਕਿਉਂਕਿ ਮੈਂ ਇਹ ਵੇਖਣ ਲਈ ਦੇਖ ਰਿਹਾ ਹਾਂ ਕਿ ਮੇਰਾ ਬਚਨ ਪੂਰਾ ਹੁੰਦਾ ਹੈ।”